ਹਿਜ਼ਕੀਏਲ 36

ਫਿਰ ਤੁਸੀਂ ਆਪਣੇ ਬੁਰੇ ਕੰਮਾਂ ਅਤੇ ਮੰਦੇ ਕੰਮਾਂ ਨੂੰ ਚੇਤੇ ਕਰੋਗੇ, ਅਤੇ ਤੁਸੀਂ ਆਪਣੇ ਪਾਪਾਂ ਅਤੇ ਘਿਣਾਉਣੇ ਕੰਮਾਂ ਲਈ ਆਪਣੇ ਆਪ ਨੂੰ ਨਫ਼ਰਤ ਕਰੋਗੇ।

Ezekiel 36:31 (UKJV) Then shall all of you remember your own evil ways, and your doings that were not good, and shall loathe yourselves in your own sight for your iniquities and for your abominations.

29ਮੈਂ ਤੁਹਾਨੂੰ ਤੁਹਾਡੀ ਸਾਰੀ ਗੰਦਗੀ ਤੋਂ ਬਚਾਵਾਂਗਾ। ਮੈਂ ਅਨਾਜ ਮੰਗਾਂਗਾ ਅਤੇ ਇਸ ਨੂੰ ਬਹੁਤ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਹੀਂ ਲਿਆਵਾਂਗਾ।

30ਮੈਂ ਰੁੱਖਾਂ ਦੇ ਫਲ ਅਤੇ ਖੇਤ ਦੀਆਂ ਫ਼ਸਲਾਂ ਨੂੰ ਵਧਾਵਾਂਗਾ, ਤਾਂ ਜੋ ਤੁਸੀਂ ਕਾਲ ਦੇ ਕਾਰਨ ਕੌਮਾਂ ਵਿੱਚ ਬਦਨਾਮੀ ਦਾ ਸ਼ਿਕਾਰ ਨਾ ਹੋਵੋਂਗੇ।

31ਫਿਰ ਤੁਸੀਂ ਆਪਣੇ ਬੁਰੇ ਕੰਮਾਂ ਅਤੇ ਮੰਦੇ ਕੰਮਾਂ ਨੂੰ ਚੇਤੇ ਕਰੋਗੇ, ਅਤੇ ਤੁਸੀਂ ਆਪਣੇ ਪਾਪਾਂ ਅਤੇ ਘਿਣਾਉਣੇ ਕੰਮਾਂ ਲਈ ਆਪਣੇ ਆਪ ਨੂੰ ਨਫ਼ਰਤ ਕਰੋਗੇ।

32ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਇਹ ਤੁਹਾਡੇ ਲਈ ਨਹੀਂ ਕਰ ਰਿਹਾ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਇਸਰਾਏਲ ਦੇ ਲੋਕੋ, ਆਪਣੇ ਚਾਲ-ਚਲਣ ਲਈ ਸ਼ਰਮਿੰਦਾ ਅਤੇ ਬੇਇੱਜ਼ਤ ਹੋਵੋ!

33“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਮੈਂ ਤੁਹਾਡੇ ਸ਼ਹਿਰਾਂ ਨੂੰ ਮੁੜ ਵਸਾਵਾਂਗਾ ਅਤੇ ਖੰਡਰ ਮੁੜ ਉਸਾਰੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.