ਹਿਜ਼ਕੀਏਲ 37

ਫਿਰ ਉਸਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਲੋਕ ਹਨ। ਉਹ ਕਹਿੰਦੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖਤਮ ਹੋ ਗਈ ਹੈ; ਅਸੀਂ ਕੱਟੇ ਹੋਏ ਹਾਂ।’

Ezekiel 37:11 (UKJV) Then he said unto me, Son of man, these bones are the whole house of Israel: behold, they say, Our bones are dried, and our hope is lost: we are cut off for our parts.

9ਫਿਰ ਉਸਨੇ ਮੈਨੂੰ ਕਿਹਾ, “ਸਾਹ ਲਈ ਭਵਿੱਖਬਾਣੀ ਕਰ; ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।’ ”

10ਇਸ ਲਈ ਜਿਵੇਂ ਉਸਨੇ ਮੈਨੂੰ ਹੁਕਮ ਦਿੱਤਾ ਸੀ ਮੈਂ ਭਵਿੱਖਬਾਣੀ ਕੀਤੀ, ਅਤੇ ਸਾਹ ਉਹਨਾਂ ਵਿੱਚ ਦਾਖਲ ਹੋਇਆ; ਉਹ ਜੀਵਨ ਵਿੱਚ ਆਏ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਗਏ ਇੱਕ ਬਹੁਤ ਹੀ ਵੱਡੀ ਫੌਜ ਸੀ।

11ਫਿਰ ਉਸਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਲੋਕ ਹਨ। ਉਹ ਕਹਿੰਦੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖਤਮ ਹੋ ਗਈ ਹੈ; ਅਸੀਂ ਕੱਟੇ ਹੋਏ ਹਾਂ।’

12ਇਸ ਲਈ ਭਵਿੱਖਬਾਣੀ ਕਰੋ ਅਤੇ ਉਹਨਾਂ ਨੂੰ ਕਹੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਉਹੀ ਹੈ ਜੋ ਆਖਦਾ ਹੈ: ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਣ ਜਾ ਰਿਹਾ ਹਾਂ ਅਤੇ ਤੁਹਾਨੂੰ ਉਹਨਾਂ ਵਿੱਚੋਂ ਉਭਾਰਾਂਗਾ; ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ।

13ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਹੀ ਯਾਹਵੇਹ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.