10ਇਸ ਲਈ ਜਿਵੇਂ ਉਸਨੇ ਮੈਨੂੰ ਹੁਕਮ ਦਿੱਤਾ ਸੀ ਮੈਂ ਭਵਿੱਖਬਾਣੀ ਕੀਤੀ, ਅਤੇ ਸਾਹ ਉਹਨਾਂ ਵਿੱਚ ਦਾਖਲ ਹੋਇਆ; ਉਹ ਜੀਵਨ ਵਿੱਚ ਆਏ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਗਏ ਇੱਕ ਬਹੁਤ ਹੀ ਵੱਡੀ ਫੌਜ ਸੀ।
11ਫਿਰ ਉਸਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਲੋਕ ਹਨ। ਉਹ ਕਹਿੰਦੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖਤਮ ਹੋ ਗਈ ਹੈ; ਅਸੀਂ ਕੱਟੇ ਹੋਏ ਹਾਂ।’
12ਇਸ ਲਈ ਭਵਿੱਖਬਾਣੀ ਕਰੋ ਅਤੇ ਉਹਨਾਂ ਨੂੰ ਕਹੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਉਹੀ ਹੈ ਜੋ ਆਖਦਾ ਹੈ: ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਣ ਜਾ ਰਿਹਾ ਹਾਂ ਅਤੇ ਤੁਹਾਨੂੰ ਉਹਨਾਂ ਵਿੱਚੋਂ ਉਭਾਰਾਂਗਾ; ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ।
13ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਹੀ ਯਾਹਵੇਹ ਹਾਂ।
14ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਵੋਗੇ, ਅਤੇ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਵਿੱਚ ਵਸਾਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਹੀ ਕੀਤਾ ਹੈ, ਯਾਹਵੇਹ ਦਾ ਵਾਕ ਹੈ।’ ”