ਹਿਜ਼ਕੀਏਲ 37

ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਵੋਗੇ, ਅਤੇ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਵਿੱਚ ਵਸਾਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਹੀ ਕੀਤਾ ਹੈ, ਯਾਹਵੇਹ ਦਾ ਵਾਕ ਹੈ।’ ”

Ezekiel 37:14 (UKJV) And shall put my spirit in you, and all of you shall live, and I shall place you in your own land: then shall all of you know that I the LORD have spoken it, and performed it, says the LORD.

12ਇਸ ਲਈ ਭਵਿੱਖਬਾਣੀ ਕਰੋ ਅਤੇ ਉਹਨਾਂ ਨੂੰ ਕਹੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਉਹੀ ਹੈ ਜੋ ਆਖਦਾ ਹੈ: ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਣ ਜਾ ਰਿਹਾ ਹਾਂ ਅਤੇ ਤੁਹਾਨੂੰ ਉਹਨਾਂ ਵਿੱਚੋਂ ਉਭਾਰਾਂਗਾ; ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ।

13ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਹੀ ਯਾਹਵੇਹ ਹਾਂ।

14ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਵੋਗੇ, ਅਤੇ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਵਿੱਚ ਵਸਾਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਹੀ ਕੀਤਾ ਹੈ, ਯਾਹਵੇਹ ਦਾ ਵਾਕ ਹੈ।’ ”

15ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

16“ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, ‘ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।’ ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, ‘ਯੋਸੇਫ਼ ਲਈ, ਇਫ਼ਰਾਈਮ ਦੀ ਲੱਕੜੀ ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.