13ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਹੀ ਯਾਹਵੇਹ ਹਾਂ।
14ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਵੋਗੇ, ਅਤੇ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਵਿੱਚ ਵਸਾਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਹੀ ਕੀਤਾ ਹੈ, ਯਾਹਵੇਹ ਦਾ ਵਾਕ ਹੈ।’ ”
15ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
16“ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, ‘ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।’ ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, ‘ਯੋਸੇਫ਼ ਲਈ, ਇਫ਼ਰਾਈਮ ਦੀ ਲੱਕੜੀ ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।’
17ਉਹਨਾਂ ਨੂੰ ਇੱਕ ਸੋਟੀ ਵਿੱਚ ਜੋੜੋ ਤਾਂ ਜੋ ਉਹ ਤੁਹਾਡੇ ਹੱਥ ਵਿੱਚ ਇੱਕ ਹੋ ਜਾਣ।