ਹਿਜ਼ਕੀਏਲ 37

“ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, ‘ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।’ ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, ‘ਯੋਸੇਫ਼ ਲਈ, ਇਫ਼ਰਾਈਮ ਦੀ ਲੱਕੜੀ ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।’

Ezekiel 37:16 (UKJV) Moreover, you son of man, take you one stick, and write upon it, For Judah, and for the children of Israel his companions: then take another stick, and write upon it, For Joseph, the stick of Ephraim and for all the house of Israel his companions:

14ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਵੋਗੇ, ਅਤੇ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਵਿੱਚ ਵਸਾਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਹੀ ਕੀਤਾ ਹੈ, ਯਾਹਵੇਹ ਦਾ ਵਾਕ ਹੈ।’ ”

15ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

16“ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, ‘ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।’ ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, ‘ਯੋਸੇਫ਼ ਲਈ, ਇਫ਼ਰਾਈਮ ਦੀ ਲੱਕੜੀ ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।’

17ਉਹਨਾਂ ਨੂੰ ਇੱਕ ਸੋਟੀ ਵਿੱਚ ਜੋੜੋ ਤਾਂ ਜੋ ਉਹ ਤੁਹਾਡੇ ਹੱਥ ਵਿੱਚ ਇੱਕ ਹੋ ਜਾਣ।

18“ਜਦੋਂ ਤੁਹਾਡੇ ਲੋਕ ਤੁਹਾਨੂੰ ਪੁੱਛਦੇ ਹਨ, ‘ਕੀ ਤੁਸੀਂ ਸਾਨੂੰ ਦੱਸੋਂਗੇ ਕਿ ਇਸ ਤੋਂ ਤੁਹਾਡਾ ਕੀ ਮਤਲਬ ਹੈ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.