ਹਿਜ਼ਕੀਏਲ 37

ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਇਸਰਾਏਲੀਆਂ ਨੂੰ ਉਹਨਾਂ ਕੌਮਾਂ ਵਿੱਚੋਂ ਕੱਢ ਲਵਾਂਗਾ ਜਿੱਥੇ ਉਹ ਗਏ ਹਨ। ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਵਾਪਸ ਲਿਆਵਾਂਗਾ।

Ezekiel 37:21 (UKJV) And say unto them, Thus says the Lord GOD; Behold, I will take the children of Israel from among the heathen, where they be gone, and will gather them on every side, and bring them into their own land:

19ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਯੋਸੇਫ਼ ਦੀ ਸੋਟੀ, ਜੋ ਇਫ਼ਰਾਈਮ ਦੇ ਹੱਥ ਵਿੱਚ ਹੈ, ਅਤੇ ਉਸਦੇ ਨਾਲ ਸੰਬੰਧਿਤ ਇਸਰਾਏਲੀ ਗੋਤਾਂ ਵਿੱਚੋਂ ਲੈ ਕੇ ਯਹੂਦਾਹ ਦੀ ਸੋਟੀ ਨਾਲ ਜੋੜਨ ਜਾ ਰਿਹਾ ਹਾਂ। ਮੈਂ ਉਹਨਾਂ ਨੂੰ ਲੱਕੜ ਦੀ ਇੱਕ ਸੋਟੀ ਬਣਾ ਦਿਆਂਗਾ, ਅਤੇ ਉਹ ਮੇਰੇ ਹੱਥ ਵਿੱਚ ਇੱਕ ਹੋ ਜਾਣਗੇ।’

20ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਸੋਟੀਆਂ ਨੂੰ ਫੜ ਜਿਨ੍ਹਾਂ ਉੱਤੇ ਤੂੰ ਲਿਖੀਆ ਹੈ

21ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਇਸਰਾਏਲੀਆਂ ਨੂੰ ਉਹਨਾਂ ਕੌਮਾਂ ਵਿੱਚੋਂ ਕੱਢ ਲਵਾਂਗਾ ਜਿੱਥੇ ਉਹ ਗਏ ਹਨ। ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਵਾਪਸ ਲਿਆਵਾਂਗਾ।

22ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।

23ਉਹ ਆਪਣੇ ਆਪ ਨੂੰ ਆਪਣੀਆਂ ਮੂਰਤੀਆਂ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾਗਾ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.