ਹਿਜ਼ਕੀਏਲ 37

ਉਹ ਆਪਣੇ ਆਪ ਨੂੰ ਆਪਣੀਆਂ ਮੂਰਤੀਆਂ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾਗਾ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

Ezekiel 37:23 (UKJV) Neither shall they defile themselves any more with their idols, nor with their detestable things, nor with any of their transgressions: but I will save them out of all their dwelling places, wherein they have sinned, and will cleanse them: so shall they be my people, and I will be their God.

21ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਇਸਰਾਏਲੀਆਂ ਨੂੰ ਉਹਨਾਂ ਕੌਮਾਂ ਵਿੱਚੋਂ ਕੱਢ ਲਵਾਂਗਾ ਜਿੱਥੇ ਉਹ ਗਏ ਹਨ। ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਆਪਣੀ ਧਰਤੀ ਵਿੱਚ ਵਾਪਸ ਲਿਆਵਾਂਗਾ।

22ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।

23ਉਹ ਆਪਣੇ ਆਪ ਨੂੰ ਆਪਣੀਆਂ ਮੂਰਤੀਆਂ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾਗਾ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।

24“ ‘ਮੇਰਾ ਸੇਵਕ ਦਾਵੀਦ ਉਹਨਾਂ ਦਾ ਰਾਜਾ ਹੋਵੇਗਾ, ਅਤੇ ਉਹਨਾਂ ਸਾਰਿਆਂ ਦਾ ਇੱਕੋ ਆਜੜੀ ਹੋਵੇਗਾ। ਉਹ ਮੇਰੇ ਕਾਨੂੰਨਾਂ ਦੀ ਪਾਲਣਾ ਕਰਨਗੇ ਅਤੇ ਮੇਰੇ ਹੁਕਮਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹਿਣਗੇ।

25ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੋਬ ਨੂੰ ਦਿੱਤੀ ਸੀ, ਉਹ ਧਰਤੀ ਜਿੱਥੇ ਤੁਹਾਡੇ ਪੁਰਖੇ ਰਹਿੰਦੇ ਸਨ। ਉਹ ਅਤੇ ਉਹਨਾਂ ਦੇ ਬੱਚੇ ਅਤੇ ਉਹਨਾਂ ਦੇ ਬਾਲ ਬੱਚੇ ਉੱਥੇ ਸਦਾ ਲਈ ਰਹਿਣਗੇ, ਅਤੇ ਮੇਰਾ ਸੇਵਕ ਦਾਵੀਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.