22ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।
23ਉਹ ਆਪਣੇ ਆਪ ਨੂੰ ਆਪਣੀਆਂ ਮੂਰਤੀਆਂ ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾਗਾ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।
24“ ‘ਮੇਰਾ ਸੇਵਕ ਦਾਵੀਦ ਉਹਨਾਂ ਦਾ ਰਾਜਾ ਹੋਵੇਗਾ, ਅਤੇ ਉਹਨਾਂ ਸਾਰਿਆਂ ਦਾ ਇੱਕੋ ਆਜੜੀ ਹੋਵੇਗਾ। ਉਹ ਮੇਰੇ ਕਾਨੂੰਨਾਂ ਦੀ ਪਾਲਣਾ ਕਰਨਗੇ ਅਤੇ ਮੇਰੇ ਹੁਕਮਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹਿਣਗੇ।
25ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੋਬ ਨੂੰ ਦਿੱਤੀ ਸੀ, ਉਹ ਧਰਤੀ ਜਿੱਥੇ ਤੁਹਾਡੇ ਪੁਰਖੇ ਰਹਿੰਦੇ ਸਨ। ਉਹ ਅਤੇ ਉਹਨਾਂ ਦੇ ਬੱਚੇ ਅਤੇ ਉਹਨਾਂ ਦੇ ਬਾਲ ਬੱਚੇ ਉੱਥੇ ਸਦਾ ਲਈ ਰਹਿਣਗੇ, ਅਤੇ ਮੇਰਾ ਸੇਵਕ ਦਾਵੀਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
26ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ; ਇਹ ਇੱਕ ਸਦੀਵੀ ਨੇਮ ਹੋਵੇਗਾ। ਮੈਂ ਉਹਨਾਂ ਨੂੰ ਕਾਇਮ ਕਰਾਂਗਾ ਅਤੇ ਉਹਨਾਂ ਦੀ ਗਿਣਤੀ ਵਧਾਵਾਂਗਾ, ਅਤੇ ਮੈਂ ਆਪਣਾ ਪਵਿੱਤਰ ਅਸਥਾਨ ਉਹਨਾਂ ਵਿੱਚ ਸਦਾ ਲਈ ਰੱਖਾਂਗਾ।