ਹਿਜ਼ਕੀਏਲ 37

ਇਸ ਲਈ ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ ਮੈਂ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।

Ezekiel 37:7 (UKJV) So I prophesied as I was commanded: and as I prophesied, there was a noise, and behold a shaking, and the bones came together, bone to his bone.

5ਸਰਬਸ਼ਕਤੀਮਾਨ ਯਾਹਵੇਹ ਇਨ੍ਹਾਂ ਹੱਡੀਆਂ ਨੂੰ ਇਹ ਆਖਦਾ ਹੈ: ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।

6ਮੈਂ ਤੁਹਾਡੇ ਨਾਲ ਨਸਾਂ ਜੋੜਾਂਗਾ ਅਤੇ ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚਮੜੀ ਨਾਲ ਢੱਕ ਦਿਆਂਗਾ; ਮੈਂ ਤੁਹਾਡੇ ਵਿੱਚ ਸਾਹ ਪਾਵਾਂਗਾ, ਅਤੇ ਤੂੰ ਜੀਵਨ ਵਿੱਚ ਆ ਜਾਵੇਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।’ ”

7ਇਸ ਲਈ ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ ਮੈਂ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।

8ਮੈਂ ਦੇਖਿਆ, ਅਤੇ ਉਹਨਾਂ ਉੱਤੇ ਨਸਾਂ ਅਤੇ ਮਾਸ ਦਿਖਾਈ ਦਿੱਤੇ ਅਤੇ ਚਮੜੀ ਨੇ ਉਹਨਾਂ ਨੂੰ ਢੱਕਿਆ ਹੋਇਆ ਸੀ, ਪਰ ਉਹਨਾਂ ਵਿੱਚ ਸਾਹ ਨਹੀਂ ਸੀ।

9ਫਿਰ ਉਸਨੇ ਮੈਨੂੰ ਕਿਹਾ, “ਸਾਹ ਲਈ ਭਵਿੱਖਬਾਣੀ ਕਰ; ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.