ਹਿਜ਼ਕੀਏਲ 37

ਫਿਰ ਉਸਨੇ ਮੈਨੂੰ ਕਿਹਾ, “ਸਾਹ ਲਈ ਭਵਿੱਖਬਾਣੀ ਕਰ; ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।’ ”

Ezekiel 37:9 (UKJV) Then said he unto me, Prophesy unto the wind, prophesy, son of man, and say to the wind, Thus says the Lord GOD; Come from the four winds, O breath, and breathe upon these slain, that they may live.

7ਇਸ ਲਈ ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ ਮੈਂ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।

8ਮੈਂ ਦੇਖਿਆ, ਅਤੇ ਉਹਨਾਂ ਉੱਤੇ ਨਸਾਂ ਅਤੇ ਮਾਸ ਦਿਖਾਈ ਦਿੱਤੇ ਅਤੇ ਚਮੜੀ ਨੇ ਉਹਨਾਂ ਨੂੰ ਢੱਕਿਆ ਹੋਇਆ ਸੀ, ਪਰ ਉਹਨਾਂ ਵਿੱਚ ਸਾਹ ਨਹੀਂ ਸੀ।

9ਫਿਰ ਉਸਨੇ ਮੈਨੂੰ ਕਿਹਾ, “ਸਾਹ ਲਈ ਭਵਿੱਖਬਾਣੀ ਕਰ; ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।’ ”

10ਇਸ ਲਈ ਜਿਵੇਂ ਉਸਨੇ ਮੈਨੂੰ ਹੁਕਮ ਦਿੱਤਾ ਸੀ ਮੈਂ ਭਵਿੱਖਬਾਣੀ ਕੀਤੀ, ਅਤੇ ਸਾਹ ਉਹਨਾਂ ਵਿੱਚ ਦਾਖਲ ਹੋਇਆ; ਉਹ ਜੀਵਨ ਵਿੱਚ ਆਏ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਗਏ ਇੱਕ ਬਹੁਤ ਹੀ ਵੱਡੀ ਫੌਜ ਸੀ।

11ਫਿਰ ਉਸਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਲੋਕ ਹਨ। ਉਹ ਕਹਿੰਦੇ ਹਨ, ‘ਸਾਡੀਆਂ ਹੱਡੀਆਂ ਸੁੱਕ ਗਈਆਂ ਹਨ ਅਤੇ ਸਾਡੀ ਉਮੀਦ ਖਤਮ ਹੋ ਗਈ ਹੈ; ਅਸੀਂ ਕੱਟੇ ਹੋਏ ਹਾਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.