ਹਿਜ਼ਕੀਏਲ 38

“ਇਸ ਲਈ, ਹੇ ਮਨੁੱਖ ਦੇ ਪੁੱਤਰ, ਅਗੰਮਵਾਕ ਕਰ ਅਤੇ ਗੋਗ ਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਉਸ ਦਿਨ, ਜਦੋਂ ਮੇਰੀ ਪਰਜਾ ਇਸਰਾਏਲ ਸੁਰੱਖਿਅਤ ਰਹਿ ਰਹੀ ਹੈ, ਕੀ ਤੂੰ ਇਸ ਵੱਲ ਧਿਆਨ ਨਹੀਂ ਦੇਵੇਗਾ?

Ezekiel 38:14 (UKJV) Therefore, son of man, prophesy and say unto Gog, Thus says the Lord GOD; In that day when my people of Israel dwells safely, shall you not know it?

12ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।”

13ਸ਼ਬਾ ਅਤੇ ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਸਦੇ ਸਾਰੇ ਪਿੰਡ ਤੈਨੂੰ ਆਖਣਗੇ, “ਕੀ ਤੂੰ ਲੁੱਟਣ ਆਇਆ ਹੈ? ਕੀ ਤੂੰ ਲੁੱਟ-ਖੋਹ ਕਰਨ, ਸੋਨਾ ਚਾਂਦੀ ਲੈ ਜਾਣ, ਪਸ਼ੂਆਂ ਅਤੇ ਮਾਲ-ਧਨ ਲੁੱਟਣ ਅਤੇ ਬਹੁਤ ਸਾਰੀ ਲੁੱਟ ਖੋਹਣ ਲਈ ਆਪਣੀਆਂ ਭੀੜਾਂ ਇਕੱਠੀਆਂ ਕੀਤੀਆਂ ਹਨ?” ’

14“ਇਸ ਲਈ, ਹੇ ਮਨੁੱਖ ਦੇ ਪੁੱਤਰ, ਅਗੰਮਵਾਕ ਕਰ ਅਤੇ ਗੋਗ ਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਉਸ ਦਿਨ, ਜਦੋਂ ਮੇਰੀ ਪਰਜਾ ਇਸਰਾਏਲ ਸੁਰੱਖਿਅਤ ਰਹਿ ਰਹੀ ਹੈ, ਕੀ ਤੂੰ ਇਸ ਵੱਲ ਧਿਆਨ ਨਹੀਂ ਦੇਵੇਗਾ?

15ਤੁਸੀਂ ਦੂਰ ਉੱਤਰ ਵੱਲ ਆਪਣੇ ਸਥਾਨ ਤੋਂ ਆਵੋਂਗੇ, ਤੁਸੀਂ ਅਤੇ ਤੁਹਾਡੇ ਨਾਲ ਬਹੁਤ ਸਾਰੀਆਂ ਕੌਮਾਂ, ਉਹ ਸਭ ਘੋੜਿਆਂ ਉੱਤੇ ਸਵਾਰ, ਇੱਕ ਵੱਡੀ ਭੀੜ, ਇੱਕ ਸ਼ਕਤੀਸ਼ਾਲੀ ਸੈਨਾ।

16ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.