ਹਿਜ਼ਕੀਏਲ 38

ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Ezekiel 38:18 (UKJV) And it shall come to pass at the same time when Gog shall come against the land of Israel, says the Lord GOD, that my fury shall come up in my face.

16ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।

17“ ‘ਸਰਬਸ਼ਕਤੀਮਾਨ ਯਾਹਵੇਹ, ਇਹ ਉਹੀ ਹੈ ਜੋ ਆਖਦਾ ਹੈ: ਤੁਸੀਂ ਉਹ ਹੋ ਜਿਸ ਬਾਰੇ ਮੈਂ ਪੁਰਾਣੇ ਦਿਨਾਂ ਵਿੱਚ ਆਪਣੇ ਸੇਵਕ ਇਸਰਾਏਲ ਦੇ ਨਬੀਆਂ ਦੁਆਰਾ ਕਿਹਾ ਸੀ। ਉਸ ਸਮੇਂ ਉਹਨਾਂ ਨੇ ਸਾਲਾਂ ਤੱਕ ਭਵਿੱਖਬਾਣੀ ਕੀਤੀ ਕਿ ਮੈਂ ਤੁਹਾਨੂੰ ਉਹਨਾਂ ਦੇ ਵਿਰੁੱਧ ਲਿਆਵਾਂਗਾ।

18ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

19ਮੇਰੇ ਜੋਸ਼ ਅਤੇ ਅੱਗ ਦੇ ਕ੍ਰੋਧ ਵਿੱਚ ਮੈਂ ਐਲਾਨ ਕਰਦਾ ਹਾਂ ਕਿ ਉਸ ਸਮੇਂ ਇਸਰਾਏਲ ਦੀ ਧਰਤੀ ਵਿੱਚ ਇੱਕ ਵੱਡਾ ਭੁਚਾਲ ਆਵੇਗਾ।

20ਸਮੁੰਦਰ ਵਿੱਚ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਧਰਤੀ ਉੱਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਹਾੜ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.