ਹਿਜ਼ਕੀਏਲ 38

“ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।

Ezekiel 38:2 (UKJV) Son of man, set your face against Gog, the land of Magog, the chief prince of Meshech and Tubal, and prophesy against him,

1ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

2“ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।

3ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਹਾਂ, ਗੋਗ, ਮੇਸ਼ੇਕ ਅਤੇ ਤੂਬਲ ਦੇ ਪ੍ਰਧਾਨ ਰਾਜਕੁਮਾਰ।

4ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.