ਹਿਜ਼ਕੀਏਲ 38

ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਹਾਂ, ਗੋਗ, ਮੇਸ਼ੇਕ ਅਤੇ ਤੂਬਲ ਦੇ ਪ੍ਰਧਾਨ ਰਾਜਕੁਮਾਰ।

Ezekiel 38:3 (UKJV) And say, Thus says the Lord GOD; Behold, I am against you, O Gog, the chief prince of Meshech and Tubal:

1ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

2“ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।

3ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿਰੁੱਧ ਹਾਂ, ਗੋਗ, ਮੇਸ਼ੇਕ ਅਤੇ ਤੂਬਲ ਦੇ ਪ੍ਰਧਾਨ ਰਾਜਕੁਮਾਰ।

4ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।

5ਫ਼ਾਰਸ, ਕੂਸ਼ ਅਤੇ ਪੂਟ ਉਹਨਾਂ ਦੇ ਨਾਲ ਹੋਣਗੇ, ਸਾਰੇ ਢਾਲਾਂ ਅਤੇ ਟੋਪਾਂ ਨਾਲ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.