ਹਿਜ਼ਕੀਏਲ 39

“ਹੇ ਮਨੁੱਖ ਦੇ ਪੁੱਤਰ, ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਗੋਗ, ਮੇਸ਼ੇਕ ਅਤੇ ਤੂਬਲ ਦੇ ਮੁੱਖ ਰਾਜਕੁਮਾਰ ਮੈਂ ਤੇਰੇ ਵਿਰੁੱਧ ਹਾਂ।

Ezekiel 39:1 (UKJV) Therefore, you son of man, prophesy against Gog, and say, Thus says the Lord GOD; Behold, I am against you, O Gog, the chief prince of Meshech and Tubal:

1“ਹੇ ਮਨੁੱਖ ਦੇ ਪੁੱਤਰ, ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਗੋਗ, ਮੇਸ਼ੇਕ ਅਤੇ ਤੂਬਲ ਦੇ ਮੁੱਖ ਰਾਜਕੁਮਾਰ ਮੈਂ ਤੇਰੇ ਵਿਰੁੱਧ ਹਾਂ।

2ਮੈਂ ਤੁਹਾਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ-ਉੱਧਰ ਘਸੀਟਾਗਾ। ਮੈਂ ਤੈਨੂੰ ਦੂਰ ਉੱਤਰ ਤੋਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਭੇਜਾਂਗਾ।

3ਫਿਰ ਮੈਂ ਤੇਰਾ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.