ਹਿਜ਼ਕੀਏਲ 39

ਮੈਂ ਤੁਹਾਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ-ਉੱਧਰ ਘਸੀਟਾਗਾ। ਮੈਂ ਤੈਨੂੰ ਦੂਰ ਉੱਤਰ ਤੋਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਭੇਜਾਂਗਾ।

Ezekiel 39:2 (UKJV) And I will turn you back, and leave but the sixth part of you, and will cause you to come up from the north parts, and will bring you upon the mountains of Israel:

1“ਹੇ ਮਨੁੱਖ ਦੇ ਪੁੱਤਰ, ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਹੇ ਗੋਗ, ਮੇਸ਼ੇਕ ਅਤੇ ਤੂਬਲ ਦੇ ਮੁੱਖ ਰਾਜਕੁਮਾਰ ਮੈਂ ਤੇਰੇ ਵਿਰੁੱਧ ਹਾਂ।

2ਮੈਂ ਤੁਹਾਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ-ਉੱਧਰ ਘਸੀਟਾਗਾ। ਮੈਂ ਤੈਨੂੰ ਦੂਰ ਉੱਤਰ ਤੋਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਭੇਜਾਂਗਾ।

3ਫਿਰ ਮੈਂ ਤੇਰਾ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।

4ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ। ਮੈਂ ਤੈਨੂੰ ਹਰ ਪ੍ਰਕਾਰ ਦੇ ਮੋਘੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਭੋਜਨ ਦੇ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.