27ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚੋਂ ਮੋੜ ਲਿਆਵਾਂਗਾ ਉਹਨਾਂ ਨੂੰ ਵੈਰੀਆਂ ਦੇ ਦੇਸ਼ਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।
28ਤਦ ਉਹ ਜਾਣ ਲੈਣਗੇ ਕਿ ਮੈਂ ਉਹਨਾਂ ਦਾ ਪਰਮੇਸ਼ਵਰ ਹਾਂ, ਕਿਉਂਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਗ਼ੁਲਾਮੀ ਵਿੱਚ ਭੇਜਿਆ, ਮੈਂ ਉਹਨਾਂ ਨੂੰ ਉਹਨਾਂ ਦੀ ਧਰਤੀ ਉੱਤੇ ਇਕੱਠਾ ਕਰਾਂਗਾ, ਕਿਸੇ ਨੂੰ ਪਿੱਛੇ ਨਾ ਛੱਡਾਂਗਾ।
29ਮੈਂ ਹੁਣ ਉਹਨਾਂ ਤੋਂ ਆਪਣਾ ਮੂੰਹ ਨਹੀਂ ਲੁਕਾਵਾਂਗਾ, ਕਿਉਂਕਿ ਮੈਂ ਇਸਰਾਏਲ ਦੇ ਲੋਕਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”