ਹਿਜ਼ਕੀਏਲ 39

ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ। ਮੈਂ ਤੈਨੂੰ ਹਰ ਪ੍ਰਕਾਰ ਦੇ ਮੋਘੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਭੋਜਨ ਦੇ ਦਿਆਂਗਾ।

Ezekiel 39:4 (UKJV) You shall fall upon the mountains of Israel, you, and all your bands, and the people that is with you: I will give you unto the ravenous birds of every sort, and to the beasts of the field to be devoured.

2ਮੈਂ ਤੁਹਾਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ-ਉੱਧਰ ਘਸੀਟਾਗਾ। ਮੈਂ ਤੈਨੂੰ ਦੂਰ ਉੱਤਰ ਤੋਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਭੇਜਾਂਗਾ।

3ਫਿਰ ਮੈਂ ਤੇਰਾ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।

4ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ। ਮੈਂ ਤੈਨੂੰ ਹਰ ਪ੍ਰਕਾਰ ਦੇ ਮੋਘੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਭੋਜਨ ਦੇ ਦਿਆਂਗਾ।

5ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਵੇਂਗਾ, ਕਿਉਂਕਿ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

6ਮੈਂ ਮਾਗੋਗ ਉੱਤੇ ਅਤੇ ਉਹਨਾਂ ਲੋਕਾਂ ਉੱਤੇ ਜਿਹੜੇ ਸਮੁੰਦਰੀ ਕੰਢਿਆਂ ਵਿੱਚ ਸੁਰੱਖਿਅਤ ਰਹਿੰਦੇ ਹਨ, ਅੱਗ ਭੇਜਾਂਗਾ, ਅਤੇ ਉਹ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.