3ਫਿਰ ਮੈਂ ਤੇਰਾ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।
4ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ। ਮੈਂ ਤੈਨੂੰ ਹਰ ਪ੍ਰਕਾਰ ਦੇ ਮੋਘੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਭੋਜਨ ਦੇ ਦਿਆਂਗਾ।
5ਤੂੰ ਖੁੱਲ੍ਹੇ ਮੈਦਾਨ ਵਿੱਚ ਡਿੱਗ ਜਾਵੇਂਗਾ, ਕਿਉਂਕਿ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
6ਮੈਂ ਮਾਗੋਗ ਉੱਤੇ ਅਤੇ ਉਹਨਾਂ ਲੋਕਾਂ ਉੱਤੇ ਜਿਹੜੇ ਸਮੁੰਦਰੀ ਕੰਢਿਆਂ ਵਿੱਚ ਸੁਰੱਖਿਅਤ ਰਹਿੰਦੇ ਹਨ, ਅੱਗ ਭੇਜਾਂਗਾ, ਅਤੇ ਉਹ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।
7“ ‘ਮੈਂ ਆਪਣੇ ਲੋਕ ਇਸਰਾਏਲ ਵਿੱਚ ਆਪਣਾ ਪਵਿੱਤਰ ਨਾਮ ਦੱਸਾਂਗਾ। ਮੈਂ ਹੁਣ ਆਪਣੇ ਪਵਿੱਤਰ ਨਾਮ ਨੂੰ ਅਪਵਿੱਤਰ ਨਹੀਂ ਹੋਣ ਦਿਆਂਗਾ, ਅਤੇ ਕੌਮਾਂ ਜਾਣ ਲੈਣਗੀਆਂ ਕਿ ਮੈਂ ਇਸਰਾਏਲ ਦਾ ਪਵਿੱਤਰ ਯਾਹਵੇਹ ਹਾਂ।