9“ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਇੱਕ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
12ਤੂੰ ਜੌਂ ਦੀ ਰੋਟੀ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।”
13ਯਾਹਵੇਹ ਨੇ ਕਿਹਾ, “ਇਸ ਤਰ੍ਹਾਂ ਇਸਰਾਏਲ ਦੇ ਲੋਕ ਉਹਨਾਂ ਕੌਮਾਂ ਵਿੱਚ ਅਸ਼ੁੱਧ ਭੋਜਨ ਖਾਣਗੇ ਜਿੱਥੇ ਮੈਂ ਉਹਨਾਂ ਨੂੰ ਧੱਕਾਂਗਾ।”