ਹਿਜ਼ਕੀਏਲ 4

ਉਸ ਦੇ ਦੁਆਲੇ ਘੇਰਾ ਪਾ ਕੇ, ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।

Ezekiel 4:2 (UKJV) And lay siege against it, and build a fort against it, and cast a mount against it; set the camp also against it, and set battering rams against it round about.

1“ਹੁਣ, ਹੇ ਮਨੁੱਖ ਦੇ ਪੁੱਤਰ, ਮਿੱਟੀ ਦੀ ਇੱਕ ਇੱਟ ਲੈ, ਇਸ ਨੂੰ ਆਪਣੇ ਸਾਹਮਣੇ ਰੱਖ ਅਤੇ ਇਸ ਉੱਤੇ ਯੇਰੂਸ਼ਲੇਮ ਦੇ ਸ਼ਹਿਰ ਦੀ ਤਸਵੀਰ ਬਣਾ।

2ਉਸ ਦੇ ਦੁਆਲੇ ਘੇਰਾ ਪਾ ਕੇ, ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।

3ਫਿਰ ਇੱਕ ਲੋਹੇ ਦੀ ਕੜਾਹੀ ਲੈ, ਉਸ ਨੂੰ ਆਪਣੇ ਅਤੇ ਸ਼ਹਿਰ ਦੇ ਵਿਚਕਾਰ ਗੱਡ ਦੇ ਅਤੇ ਆਪਣਾ ਮੂੰਹ ਉਸ ਵੱਲ ਮੋੜ। ਇਹ ਘੇਰਾਬੰਦੀ ਵਿੱਚ ਹੋਵੇਗਾ, ਅਤੇ ਤੁਸੀਂ ਇਸ ਨੂੰ ਘੇਰਾ ਪਾਓਗੇ। ਇਹ ਇਸਰਾਏਲ ਦੇ ਲੋਕਾਂ ਲਈ ਇੱਕ ਨਿਸ਼ਾਨ ਹੋਵੇਗਾ।

4“ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.