ਹਿਜ਼ਕੀਏਲ 4

“ਇਸ ਨੂੰ ਪੂਰਾ ਕਰਨ ਤੋਂ ਬਾਅਦ, ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।

Ezekiel 4:6 (UKJV) And when you have accomplished them, lie again on your right side, and you shall bear the iniquity of the house of Judah forty days: I have appointed you each day for a year.

4“ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਗਾ।

5ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।

6“ਇਸ ਨੂੰ ਪੂਰਾ ਕਰਨ ਤੋਂ ਬਾਅਦ, ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।

7ਫਿਰ ਤੂੰ ਆਪਣਾ ਮੂੰਹ ਯੇਰੂਸ਼ਲੇਮ ਦੀ ਘੇਰਾਬੰਦੀ ਵੱਲ ਮੋੜ ਅਤੇ ਨੰਗੀ ਬਾਂਹ ਨਾਲ ਉਸ ਦੇ ਵਿਰੁੱਧ ਅਗੰਮਵਾਕ ਕਰ।

8ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰਾਬੰਦੀ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.