ਹਿਜ਼ਕੀਏਲ 4

ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰਾਬੰਦੀ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।

Ezekiel 4:8 (UKJV) And, behold, I will lay bands upon you, and you shall not turn you from one side to another, till you have ended the days of your siege.

6“ਇਸ ਨੂੰ ਪੂਰਾ ਕਰਨ ਤੋਂ ਬਾਅਦ, ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।

7ਫਿਰ ਤੂੰ ਆਪਣਾ ਮੂੰਹ ਯੇਰੂਸ਼ਲੇਮ ਦੀ ਘੇਰਾਬੰਦੀ ਵੱਲ ਮੋੜ ਅਤੇ ਨੰਗੀ ਬਾਂਹ ਨਾਲ ਉਸ ਦੇ ਵਿਰੁੱਧ ਅਗੰਮਵਾਕ ਕਰ।

8ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰਾਬੰਦੀ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।

9“ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।

10ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਇੱਕ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.