7ਫਿਰ ਤੂੰ ਆਪਣਾ ਮੂੰਹ ਯੇਰੂਸ਼ਲੇਮ ਦੀ ਘੇਰਾਬੰਦੀ ਵੱਲ ਮੋੜ ਅਤੇ ਨੰਗੀ ਬਾਂਹ ਨਾਲ ਉਸ ਦੇ ਵਿਰੁੱਧ ਅਗੰਮਵਾਕ ਕਰ।
8ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰਾਬੰਦੀ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
9“ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਇੱਕ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।