10ਪੂਰਬੀ ਦਰਵਾਜ਼ੇ ਦੇ ਅੰਦਰ ਹਰ ਪਾਸੇ ਤਿੰਨ ਕੋਠੜੀਆਂ ਸਨ; ਤਿੰਨਾਂ ਦੇ ਇੱਕੋ ਜਿਹੇ ਮਾਪ ਦੀਆ ਸਨ ਅਤੇ ਹਰ ਪਾਸੇ ਦੀਆਂ ਕੰਧਾਂ ਦੇ ਮੁੱਖ ਇੱਕੋ ਮਾਪ ਦੇ ਸਨ।
11ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।
12ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।
13ਫਿਰ ਉਸ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਸਰੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।
14ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।