ਹਿਜ਼ਕੀਏਲ 40

ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਤੱਕ ਪੰਜਾਹ ਹੱਥ ਦਾ ਫਾਸਲਾ ਸੀ।

Ezekiel 40:15 (UKJV) And from the face of the gate of the entrance unto the face of the porch of the inner gate were fifty cubits.

13ਫਿਰ ਉਸ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਸਰੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।

14ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।

15ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਤੱਕ ਪੰਜਾਹ ਹੱਥ ਦਾ ਫਾਸਲਾ ਸੀ।

16ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮ੍ਹਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮ੍ਹਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।

17ਫਿਰ ਉਹ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਆਇਆ। ਉੱਥੇ ਮੈਂ ਕੁਝ ਕਮਰੇ ਅਤੇ ਇੱਕ ਫਰਸ਼ ਦੇਖਿਆ ਜੋ ਅਦਾਲਤ ਦੇ ਚਾਰੇ ਪਾਸੇ ਬਣਾਇਆ ਗਿਆ ਸੀ; ਫਰਸ਼ ਦੇ ਨਾਲ ਤੀਹ ਕਮਰੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.