ਹਿਜ਼ਕੀਏਲ 40

ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮ੍ਹਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮ੍ਹਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।

Ezekiel 40:16 (UKJV) And there were narrow windows to the little chambers, and to their posts within the gate round about, and likewise to the arches: and windows were round about inward: and upon each post were palm trees.

14ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।

15ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਤੱਕ ਪੰਜਾਹ ਹੱਥ ਦਾ ਫਾਸਲਾ ਸੀ।

16ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮ੍ਹਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮ੍ਹਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।

17ਫਿਰ ਉਹ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਆਇਆ। ਉੱਥੇ ਮੈਂ ਕੁਝ ਕਮਰੇ ਅਤੇ ਇੱਕ ਫਰਸ਼ ਦੇਖਿਆ ਜੋ ਅਦਾਲਤ ਦੇ ਚਾਰੇ ਪਾਸੇ ਬਣਾਇਆ ਗਿਆ ਸੀ; ਫਰਸ਼ ਦੇ ਨਾਲ ਤੀਹ ਕਮਰੇ ਸਨ।

18ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.