ਹਿਜ਼ਕੀਏਲ 40

ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

Ezekiel 40:25 (UKJV) And there were windows in it and in the arches thereof round about, like those windows: the length was fifty cubits, and the breadth five and twenty cubits.

23ਅੰਦਰਲੇ ਵੇਹੜੇ ਦਾ ਇੱਕ ਫਾਟਕ ਉੱਤਰੀ ਦਰਵਾਜ਼ੇ ਵੱਲ ਸੀ, ਜਿਵੇਂ ਪੂਰਬ ਵੱਲ ਸੀ। ਉਸਨੇ ਇੱਕ ਦਰਵਾਜ਼ੇ ਤੋਂ ਦੂਜੇ ਦਰਵਾਜ਼ੇ ਤੱਕ ਮਾਪਿਆ; ਇਹ ਸੌ ਹੱਥ ਸੀ।

24ਫਿਰ ਉਹ ਮੈਨੂੰ ਦੱਖਣ ਵਾਲੇ ਪਾਸੇ ਲੈ ਗਿਆ ਅਤੇ ਮੈਂ ਦੱਖਣੀ ਫ਼ਾਟਕ ਦੇਖਿਆ। ਉਸ ਨੇ ਇਸ ਦੇ ਜਾਮ ਅਤੇ ਇਸ ਦੇ ਦਰਵਾਜ਼ੇ ਨੂੰ ਮਾਪਿਆ, ਅਤੇ ਉਹਨਾਂ ਦਾ ਮਾਪ ਬਾਕੀਆਂ ਵਾਂਗ ਹੀ ਸੀ।

25ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

26ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮ੍ਹਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।

27ਅੰਦਰਲੇ ਵੇਹੜੇ ਦਾ ਇੱਕ ਫਾਟਕ ਵੀ ਦੱਖਣ ਵੱਲ ਸੀ ਅਤੇ ਉਸ ਨੇ ਇਸ ਫਾਟਕ ਤੋਂ ਬਾਹਰਲੇ ਦਰਵਾਜ਼ੇ ਤੱਕ ਦੱਖਣ ਵੱਲ ਨੂੰ ਮਿਣਿਆ; ਇਹ ਸੌ ਹੱਥ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.