ਹਿਜ਼ਕੀਏਲ 40

ਫਿਰ ਉਹ ਮੈਨੂੰ ਪੂਰਬ ਵਾਲੇ ਪਾਸੇ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸਨੇ ਦਰਵਾਜ਼ੇ ਨੂੰ ਮਿਣਿਆ। ਇਸ ਦੇ ਹੋਰਾਂ ਦੇ ਸਮਾਨ ਮਾਪ ਸਨ।

Ezekiel 40:32 (UKJV) And he brought me into the inner court toward the east: and he measured the gate according to these measures.

30(ਡਿਉੜ੍ਹੀ ਚਾਰ ਚੁਫ਼ੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ।)

31ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

32ਫਿਰ ਉਹ ਮੈਨੂੰ ਪੂਰਬ ਵਾਲੇ ਪਾਸੇ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸਨੇ ਦਰਵਾਜ਼ੇ ਨੂੰ ਮਿਣਿਆ। ਇਸ ਦੇ ਹੋਰਾਂ ਦੇ ਸਮਾਨ ਮਾਪ ਸਨ।

33ਉਹ ਦੀਆਂ ਕੋਠੜੀਆਂ, ਥੰਮ੍ਹਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਸ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

34ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.