ਹਿਜ਼ਕੀਏਲ 40

ਫਿਰ ਉਹ ਮੈਨੂੰ ਉੱਤਰੀ ਦਰਵਾਜ਼ੇ ਕੋਲ ਲਿਆਇਆ ਅਤੇ ਉਸਨੂੰ ਮਾਪਿਆ। ਇਸ ਦੇ ਮਾਪ ਹੋਰਾਂ ਦੇ ਸਮਾਨ ਸਨ,

Ezekiel 40:35 (UKJV) And he brought me to the north gate, and measured it according to these measures;

33ਉਹ ਦੀਆਂ ਕੋਠੜੀਆਂ, ਥੰਮ੍ਹਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਸ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

34ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।

35ਫਿਰ ਉਹ ਮੈਨੂੰ ਉੱਤਰੀ ਦਰਵਾਜ਼ੇ ਕੋਲ ਲਿਆਇਆ ਅਤੇ ਉਸਨੂੰ ਮਾਪਿਆ। ਇਸ ਦੇ ਮਾਪ ਹੋਰਾਂ ਦੇ ਸਮਾਨ ਸਨ,

36ਜਿਵੇਂ ਕਿ ਇਸ ਦੀਆਂ ਕੋਠੜੀਆਂ, ਉਹ ਦੇ ਥੰਮ੍ਹਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

37ਉਸ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮ੍ਹਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.