ਹਿਜ਼ਕੀਏਲ 40

ਜਿਵੇਂ ਕਿ ਇਸ ਦੀਆਂ ਕੋਠੜੀਆਂ, ਉਹ ਦੇ ਥੰਮ੍ਹਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

Ezekiel 40:36 (UKJV) The little chambers thereof, the posts thereof, and the arches thereof, and the windows to it round about: the length was fifty cubits, and the breadth five and twenty cubits.

34ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।

35ਫਿਰ ਉਹ ਮੈਨੂੰ ਉੱਤਰੀ ਦਰਵਾਜ਼ੇ ਕੋਲ ਲਿਆਇਆ ਅਤੇ ਉਸਨੂੰ ਮਾਪਿਆ। ਇਸ ਦੇ ਮਾਪ ਹੋਰਾਂ ਦੇ ਸਮਾਨ ਸਨ,

36ਜਿਵੇਂ ਕਿ ਇਸ ਦੀਆਂ ਕੋਠੜੀਆਂ, ਉਹ ਦੇ ਥੰਮ੍ਹਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

37ਉਸ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮ੍ਹਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

38ਫਾਟਕਾਂ ਦੇ ਥੰਮ੍ਹਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.