ਹਿਜ਼ਕੀਏਲ 40

ਉਸ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮ੍ਹਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

Ezekiel 40:37 (UKJV) And the posts thereof were toward the utter court; and palm trees were upon the posts thereof, on this side, and on that side: and the going up to it had eight steps.

35ਫਿਰ ਉਹ ਮੈਨੂੰ ਉੱਤਰੀ ਦਰਵਾਜ਼ੇ ਕੋਲ ਲਿਆਇਆ ਅਤੇ ਉਸਨੂੰ ਮਾਪਿਆ। ਇਸ ਦੇ ਮਾਪ ਹੋਰਾਂ ਦੇ ਸਮਾਨ ਸਨ,

36ਜਿਵੇਂ ਕਿ ਇਸ ਦੀਆਂ ਕੋਠੜੀਆਂ, ਉਹ ਦੇ ਥੰਮ੍ਹਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

37ਉਸ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮ੍ਹਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

38ਫਾਟਕਾਂ ਦੇ ਥੰਮ੍ਹਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।

39ਦਰਵਾਜ਼ੇ ਦੀ ਡਿਉੜ੍ਹੀ ਵਿੱਚ ਹਰ ਪਾਸੇ ਦੋ ਮੇਜ਼ ਸਨ, ਜਿਨ੍ਹਾਂ ਉੱਤੇ ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਨੂੰ ਵੱਢਿਆ ਜਾਂਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.