ਹਿਜ਼ਕੀਏਲ 40

ਫਾਟਕਾਂ ਦੇ ਥੰਮ੍ਹਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।

Ezekiel 40:38 (UKJV) And the chambers and the entries thereof were by the posts of the gates, where they washed the burnt offering.

36ਜਿਵੇਂ ਕਿ ਇਸ ਦੀਆਂ ਕੋਠੜੀਆਂ, ਉਹ ਦੇ ਥੰਮ੍ਹਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

37ਉਸ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮ੍ਹਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

38ਫਾਟਕਾਂ ਦੇ ਥੰਮ੍ਹਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।

39ਦਰਵਾਜ਼ੇ ਦੀ ਡਿਉੜ੍ਹੀ ਵਿੱਚ ਹਰ ਪਾਸੇ ਦੋ ਮੇਜ਼ ਸਨ, ਜਿਨ੍ਹਾਂ ਉੱਤੇ ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਨੂੰ ਵੱਢਿਆ ਜਾਂਦਾ ਸੀ।

40ਫਾਟਕ ਦੇ ਦਰਵਾਜ਼ੇ ਦੀ ਬਾਹਰਲੀ ਕੰਧ ਦੇ ਕੋਲ, ਉੱਤਰੀ ਫਾਟਕ ਦੇ ਪ੍ਰਵੇਸ਼ ਦੁਆਰ ਦੀਆਂ ਪੌੜੀਆਂ ਦੇ ਕੋਲ ਦੋ ਮੇਜ਼ ਸਨ, ਅਤੇ ਪੌੜੀਆਂ ਦੇ ਦੂਜੇ ਪਾਸੇ ਦੋ ਮੇਜ਼ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.