47ਫਿਰ ਉਸਨੇ ਵਿਹੜੇ ਨੂੰ ਮਾਪਿਆ: ਇਹ ਚੌਰਸ ਸੀ ਸੌ ਹੱਥ ਲੰਬਾ ਅਤੇ ਸੌ ਹੱਥ ਚੌੜਾ ਸੀ ਅਤੇ ਜਗਵੇਦੀ ਭਵਨ ਦੇ ਸਾਮ੍ਹਣੇ ਸੀ।
48ਫਿਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।
49ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮ੍ਹਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।