ਹਿਜ਼ਕੀਏਲ 41

ਮਨੁੱਖ ਦਾ ਚਿਹਰਾ ਇੱਕ ਪਾਸੇ ਖਜ਼ੂਰ ਦੇ ਰੁੱਖ ਵੱਲ ਅਤੇ ਦੂਜੇ ਪਾਸੇ ਖਜ਼ੂਰ ਦੇ ਰੁੱਖ ਵੱਲ ਸ਼ੇਰ ਦਾ ਚਿਹਰਾ। ਉਹ ਸਾਰੇ ਮੰਦਰ ਦੇ ਚਾਰੇ ਪਾਸੇ ਉੱਕਰੀਆਂ ਹੋਈਆਂ ਸਨ।

Ezekiel 41:19 (UKJV) So that the face of a man was toward the palm tree on the one side, and the face of a young lion toward the palm tree on the other side: it was made through all the house round about.

17ਅੰਦਰਲੇ ਪਵਿੱਤਰ ਅਸਥਾਨ ਦੇ ਪ੍ਰਵੇਸ਼ ਦੁਆਰ ਦੇ ਬਾਹਰਲੇ ਪਾਸੇ ਅਤੇ ਅੰਦਰਲੇ ਅਤੇ ਬਾਹਰਲੇ ਅਸਥਾਨ ਦੇ ਚਾਰੇ ਪਾਸੇ ਨਿਯਮਤ ਅੰਤਰਾਲਾਂ ਤੇ ਕੰਧਾਂ ਉੱਤੇ

18ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ:

19ਮਨੁੱਖ ਦਾ ਚਿਹਰਾ ਇੱਕ ਪਾਸੇ ਖਜ਼ੂਰ ਦੇ ਰੁੱਖ ਵੱਲ ਅਤੇ ਦੂਜੇ ਪਾਸੇ ਖਜ਼ੂਰ ਦੇ ਰੁੱਖ ਵੱਲ ਸ਼ੇਰ ਦਾ ਚਿਹਰਾ। ਉਹ ਸਾਰੇ ਮੰਦਰ ਦੇ ਚਾਰੇ ਪਾਸੇ ਉੱਕਰੀਆਂ ਹੋਈਆਂ ਸਨ।

20ਫਰਸ਼ ਤੋਂ ਲੈ ਕੇ ਪ੍ਰਵੇਸ਼ ਦੁਆਰ ਦੇ ਉੱਪਰਲੇ ਹਿੱਸੇ ਤੱਕ, ਮੁੱਖ ਹਾਲ ਦੀ ਕੰਧ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਰੁੱਖ ਉੱਕਰੇ ਹੋਏ ਸਨ।

21ਮੁੱਖ ਹਾਲ ਦਾ ਇੱਕ ਆਇਤਾਕਾਰ ਦਰਵਾਜ਼ਾ ਸੀ, ਅਤੇ ਅੱਤ ਪਵਿੱਤਰ ਸਥਾਨ ਦੇ ਸਾਹਮਣੇ ਵਾਲਾ ਦਰਵਾਜ਼ਾ ਸਮਾਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.