1ਫਿਰ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮ੍ਹਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।
2ਪ੍ਰਵੇਸ਼ ਦੁਆਰ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।
3ਫਿਰ ਉਹ ਅੰਦਰਲੇ ਪਵਿੱਤਰ ਸਥਾਨ ਵਿੱਚ ਗਿਆ ਅਤੇ ਦਰਵਾਜ਼ੇ ਦੇ ਥੰਮ੍ਹਾਂ ਨੂੰ ਮਿਣਿਆ; ਹਰ ਇੱਕ ਦੋ ਹੱਥ ਚੌੜਾ ਸੀ। ਦਰਵਾਜ਼ਾ ਛੇ ਹੱਥ ਚੌੜਾ ਸੀ, ਅਤੇ ਇਸਦੇ ਹਰ ਪਾਸੇ ਦੀਆਂ ਬਾਹਰਲੀਆਂ ਕੰਧਾਂ ਸੱਤ ਹੱਥ ਚੌੜੀਆਂ ਸਨ।
4ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ, “ਕਿ ਇਹ ਅੱਤ ਪਵਿੱਤਰ ਸਥਾਨ ਹੈ।”