ਹਿਜ਼ਕੀਏਲ 41

ਫਰਸ਼ ਤੋਂ ਲੈ ਕੇ ਪ੍ਰਵੇਸ਼ ਦੁਆਰ ਦੇ ਉੱਪਰਲੇ ਹਿੱਸੇ ਤੱਕ, ਮੁੱਖ ਹਾਲ ਦੀ ਕੰਧ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਰੁੱਖ ਉੱਕਰੇ ਹੋਏ ਸਨ।

Ezekiel 41:20 (UKJV) From the ground unto above the door were cherubims and palm trees made, and on the wall of the temple.

18ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ:

19ਮਨੁੱਖ ਦਾ ਚਿਹਰਾ ਇੱਕ ਪਾਸੇ ਖਜ਼ੂਰ ਦੇ ਰੁੱਖ ਵੱਲ ਅਤੇ ਦੂਜੇ ਪਾਸੇ ਖਜ਼ੂਰ ਦੇ ਰੁੱਖ ਵੱਲ ਸ਼ੇਰ ਦਾ ਚਿਹਰਾ। ਉਹ ਸਾਰੇ ਮੰਦਰ ਦੇ ਚਾਰੇ ਪਾਸੇ ਉੱਕਰੀਆਂ ਹੋਈਆਂ ਸਨ।

20ਫਰਸ਼ ਤੋਂ ਲੈ ਕੇ ਪ੍ਰਵੇਸ਼ ਦੁਆਰ ਦੇ ਉੱਪਰਲੇ ਹਿੱਸੇ ਤੱਕ, ਮੁੱਖ ਹਾਲ ਦੀ ਕੰਧ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਰੁੱਖ ਉੱਕਰੇ ਹੋਏ ਸਨ।

21ਮੁੱਖ ਹਾਲ ਦਾ ਇੱਕ ਆਇਤਾਕਾਰ ਦਰਵਾਜ਼ਾ ਸੀ, ਅਤੇ ਅੱਤ ਪਵਿੱਤਰ ਸਥਾਨ ਦੇ ਸਾਹਮਣੇ ਵਾਲਾ ਦਰਵਾਜ਼ਾ ਸਮਾਨ ਸੀ।

22ਉੱਥੇ ਇੱਕ ਲੱਕੜ ਦੀ ਜਗਵੇਦੀ ਸੀ ਜਿਸਦੀ ਉਚਾਈ ਤਿੰਨ ਹੱਥ ਸੀ ਅਤੇ ਲੰਬਾਈ ਦੋ ਹੱਥ ਸੀ। ਇਸ ਦੇ ਕੋਨੇ, ਉਸ ਦੀ ਕੁਰਸੀ ਅਤੇ ਉਸ ਦੀਆ ਕੰਧਾਂ ਲੱਕੜ ਦੀਆ ਸਨ। ਆਦਮੀ ਨੇ ਮੈਨੂੰ ਕਿਹਾ, “ਇਹ ਉਹ ਮੇਜ਼ ਹੈ ਜੋ ਯਾਹਵੇਹ ਦੇ ਸਾਹਮਣੇ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.