4ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ, “ਕਿ ਇਹ ਅੱਤ ਪਵਿੱਤਰ ਸਥਾਨ ਹੈ।”
5ਫਿਰ ਉਸ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।
6ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।
7ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ।
8ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ।