ਹਿਜ਼ਕੀਏਲ 43

“ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ:

Ezekiel 43:13 (UKJV) And these are the measures of the altar after the cubits: The cubit is a cubit and an hand breadth; even the bottom shall be a cubit, and the breadth a cubit, and the border thereof by the edge thereof round about shall be a span: and this shall be the higher place of the altar.

11ਅਤੇ ਜੇ ਉਹ ਆਪਣੇ ਕੀਤੇ ਹੋਏ ਸਾਰੇ ਕੰਮਾਂ ਤੋਂ ਸ਼ਰਮਿੰਦਾ ਹਨ, ਤਾਂ ਉਹਨਾਂ ਨੂੰ ਮੰਦਰ ਦੇ ਨਕਸ਼ੇ ਬਾਰੇ ਦੱਸੋ ਇਸਦਾ ਪ੍ਰਬੰਧ, ਇਸਦੇ ਬਾਹਰ ਨਿਕਲਣ ਅਤੇ ਪ੍ਰਵੇਸ਼ ਦੁਆਰ ਅਤੇ ਇਸਦਾ ਸਾਰਾ ਨਕਸ਼ਾ ਅਤੇ ਇਸਦੇ ਸਾਰੇ ਨਿਯਮਾਂ ਅਤੇ ਕਾਨੂੰਨਾਂ ਬਾਰੇ। ਇਹਨਾਂ ਨੂੰ ਉਹਨਾਂ ਦੇ ਅੱਗੇ ਲਿਖੋ ਤਾਂ ਜੋ ਉਹ ਇਸਦੇ ਨਕਸ਼ੇ ਦੇ ਪ੍ਰਤੀ ਵਫ਼ਾਦਾਰ ਰਹਿਣ ਅਤੇ ਇਸਦੇ ਸਾਰੇ ਨਿਯਮਾਂ ਦੀ ਪਾਲਣਾ ਕਰ ਸਕਣ।

12“ਇਹ ਭਵਨ ਦਾ ਨਿਯਮ ਹੈ: ਪਹਾੜ ਦੀ ਚੋਟੀ ਦੇ ਆਲੇ-ਦੁਆਲੇ ਦਾ ਸਾਰਾ ਇਲਾਕਾ ਸਭ ਤੋਂ ਪਵਿੱਤਰ ਹੋਵੇਗਾ। ਇਹੀ ਇਸ ਭਵਨ ਦੀ ਬਿਵਸਥਾ ਹੈ।

13“ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ:

14ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ।

15ਜਗਵੇਦੀ ਦਾ ਸਿਖਰ, ਚੁੱਲ੍ਹਾ, ਚਾਰੇ ਕੋਨਿਆਂ ਵਿੱਚੋਂ ਇੱਕ ਸਿੰਗ ਦੇ ਨਾਲ, ਹੋਰ ਸੱਤ ਫੁੱਟ ਉੱਚਾ ਉੱਠਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.