ਹਿਜ਼ਕੀਏਲ 43

ਤਦ ਉਸ ਨੇ ਮੈਨੂੰ ਆਖਿਆ, “ਹੇ ਆਦਮੀ ਦੇ ਪੁੱਤਰ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਗਵੇਦੀ ਦੇ ਬਣਨ ਵੇਲੇ ਹੋਮ ਦੀਆਂ ਭੇਟਾਂ ਚੜ੍ਹਾਉਣ ਅਤੇ ਲਹੂ ਦੇ ਛਿੜਕਾਅ ਕਰਨ ਲਈ ਇਹ ਨਿਯਮ ਹੋਣਗੇ:

Ezekiel 43:18 (UKJV) And he said unto me, Son of man, thus says the Lord GOD; These are the ordinances of the altar in the day when they shall make it, to offer burnt offerings thereon, and to sprinkle blood thereon.

16ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।

17ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਹੱਥ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।”

18ਤਦ ਉਸ ਨੇ ਮੈਨੂੰ ਆਖਿਆ, “ਹੇ ਆਦਮੀ ਦੇ ਪੁੱਤਰ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਗਵੇਦੀ ਦੇ ਬਣਨ ਵੇਲੇ ਹੋਮ ਦੀਆਂ ਭੇਟਾਂ ਚੜ੍ਹਾਉਣ ਅਤੇ ਲਹੂ ਦੇ ਛਿੜਕਾਅ ਕਰਨ ਲਈ ਇਹ ਨਿਯਮ ਹੋਣਗੇ:

19ਤੂੰ ਸਾਦੋਕ ਦੇ ਘਰਾਣੇ ਦੇ ਲੇਵੀ ਜਾਜਕਾਂ ਨੂੰ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਓ, ਜੋ ਮੇਰੇ ਅੱਗੇ ਸੇਵਾ ਕਰਨ ਲਈ ਆਉਂਦੇ ਹਨ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।

20ਤੁਸੀਂ ਉਸ ਦੇ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਚਾਰਾਂ ਸਿੰਗਾਂ ਉੱਤੇ ਅਤੇ ਉੱਪਰਲੇ ਕਿਨਾਰੇ ਦੇ ਚਾਰੇ ਕੋਨਿਆਂ ਉੱਤੇ ਅਤੇ ਕਿਨਾਰਿਆਂ ਦੇ ਚਾਰੇ ਪਾਸੇ ਲਗਾਓ ਅਤੇ ਇਸ ਤਰ੍ਹਾਂ ਜਗਵੇਦੀ ਨੂੰ ਸ਼ੁੱਧ ਕਰੋ ਅਤੇ ਉਸ ਦੇ ਲਈ ਪ੍ਰਾਸਚਿਤ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.