24ਤੁਸੀਂ ਉਹਨਾਂ ਨੂੰ ਯਾਹਵੇਹ ਦੇ ਅੱਗੇ ਚੜ੍ਹਾਉਣਾ ਹੈ, ਅਤੇ ਜਾਜਕਾਂ ਨੂੰ ਉਹਨਾਂ ਤੇ ਲੂਣ ਛਿੜਕਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਯਾਹਵੇਹ ਦੇ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਹੈ।
25“ਸੱਤ ਦਿਨਾਂ ਤੱਕ ਤੁਹਾਨੂੰ ਪਾਪ ਦੀ ਭੇਟ ਲਈ ਰੋਜ਼ਾਨਾ ਇੱਕ ਬੱਕਰਾ ਦੇਣਾ ਚਾਹੀਦਾ ਹੈ। ਤੁਹਾਨੂੰ ਇੱਜੜ ਵਿੱਚੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਦੇਣਾ ਚਾਹੀਦਾ ਹੈ, ਦੋਵੇਂ ਬਿਨਾਂ ਕਿਸੇ ਨੁਕਸ ਦੇ।
26ਸੱਤ ਦਿਨਾਂ ਤੱਕ ਉਹ ਜਗਵੇਦੀ ਲਈ ਪ੍ਰਾਸਚਿਤ ਕਰਨ ਅਤੇ ਇਸਨੂੰ ਸ਼ੁੱਧ ਕਰਨ। ਇਸ ਤਰ੍ਹਾਂ ਉਹ ਇਸਨੂੰ ਸਮਰਪਿਤ ਕਰਨਗੇ।
27ਇਨ੍ਹਾਂ ਦਿਨਾਂ ਦੇ ਅੰਤ ਵਿੱਚ, ਅੱਠਵੇਂ ਦਿਨ ਤੋਂ, ਜਾਜਕਾਂ ਨੂੰ ਤੁਹਾਡੀਆਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਚੜ੍ਹਾਉਣੀਆਂ ਚਾਹੀਦੀਆਂ ਹਨ। ਤਦ ਮੈਂ ਤੈਨੂੰ ਸਵੀਕਾਰ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।”