ਹਿਜ਼ਕੀਏਲ 44

ਯਾਹਵੇਹ ਨੇ ਮੈਨੂੰ ਕਿਹਾ, “ਇਹ ਦਰਵਾਜ਼ਾ ਬੰਦ ਰਹਿਣਾ ਹੈ। ਇਸ ਨੂੰ ਖੋਲ੍ਹਿਆ ਨਹੀਂ ਜਾਣਾ ਚਾਹੀਦਾ; ਕੋਈ ਵੀ ਇਸ ਵਿੱਚ ਦਾਖਲ ਨਹੀਂ ਹੋ ਸਕਦਾ। ਇਹ ਬੰਦ ਰਹਿਣਾ ਹੈ ਕਿਉਂਕਿ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਸ ਵਿੱਚ ਦਾਖਲ ਹੋਇਆ ਹੈ।

Ezekiel 44:2 (UKJV) Then said the LORD unto me; This gate shall be shut, it shall not be opened, and no man shall enter in by it; because the LORD, the God of Israel, has entered in by it, therefore it shall be shut.

1ਤਦ ਉਹ ਆਦਮੀ ਮੈਨੂੰ ਪਵਿੱਤਰ ਅਸਥਾਨ ਦੇ ਬਾਹਰਲੇ ਦਰਵਾਜ਼ੇ ਕੋਲ ਵਾਪਸ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ, ਅਤੇ ਉਹ ਬੰਦ ਹੋ ਗਿਆ ਸੀ।

2ਯਾਹਵੇਹ ਨੇ ਮੈਨੂੰ ਕਿਹਾ, “ਇਹ ਦਰਵਾਜ਼ਾ ਬੰਦ ਰਹਿਣਾ ਹੈ। ਇਸ ਨੂੰ ਖੋਲ੍ਹਿਆ ਨਹੀਂ ਜਾਣਾ ਚਾਹੀਦਾ; ਕੋਈ ਵੀ ਇਸ ਵਿੱਚ ਦਾਖਲ ਨਹੀਂ ਹੋ ਸਕਦਾ। ਇਹ ਬੰਦ ਰਹਿਣਾ ਹੈ ਕਿਉਂਕਿ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਸ ਵਿੱਚ ਦਾਖਲ ਹੋਇਆ ਹੈ।

3ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਾਹਵੇਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।”

4ਫਿਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਰਾਹੀਂ ਮੰਦਰ ਦੇ ਸਾਮ੍ਹਣੇ ਲੈ ਆਇਆ। ਮੈਂ ਦੇਖਿਆ ਅਤੇ ਯਾਹਵੇਹ ਦੀ ਮਹਿਮਾ ਨੂੰ ਯਾਹਵੇਹ ਦੇ ਮੰਦਰ ਨੂੰ ਭਰਦਾ ਦੇਖਿਆ, ਅਤੇ ਮੈਂ ਝੁਕ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.