ਹਿਜ਼ਕੀਏਲ 44

“ ‘ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।

Ezekiel 44:24 (UKJV) And in controversy they shall stand in judgment; and they shall judge it according to my judgments: and they shall keep my laws and my statutes in all mine assemblies; and they shall hallow my sabbaths.

22ਉਹਨਾਂ ਨੂੰ ਵਿਧਵਾਵਾਂ ਜਾਂ ਤਲਾਕਸ਼ੁਦਾ ਔਰਤਾਂ ਨਾਲ ਵਿਆਹ ਨਹੀਂ ਕਰਨਾ ਚਾਹੀਦਾ। ਉਹ ਸਿਰਫ ਇਸਰਾਏਲੀ ਮੂਲ ਦੀਆਂ ਕੁਆਰੀਆਂ ਜਾਂ ਜਾਜਕਾਂ ਦੀਆਂ ਵਿਧਵਾਵਾਂ ਨਾਲ ਵਿਆਹ ਕਰ ਸਕਦੇ ਹਨ।

23ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਆਮ ਵਿੱਚ ਫ਼ਰਕ ਸਿਖਾਉਣਗੇ ਅਤੇ ਉਹਨਾਂ ਨੂੰ ਦਿਖਾਉਣਾ ਹੈ ਕਿ ਅਸ਼ੁੱਧ ਅਤੇ ਸ਼ੁੱਧ ਵਿੱਚ ਫ਼ਰਕ ਕਿਵੇਂ ਕਰਨਾ ਹੈ।

24“ ‘ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।

25“ ‘ਜਾਜਕ ਨੂੰ ਮਰੇ ਹੋਏ ਵਿਅਕਤੀ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਅਸ਼ੁੱਧ ਨਹੀਂ ਕਰਨਾ ਚਾਹੀਦਾ। ਹਾਲਾਂਕਿ, ਜੇਕਰ ਮਰਿਆ ਹੋਇਆ ਵਿਅਕਤੀ ਉਸਦਾ ਪਿਤਾ ਜਾਂ ਮਾਤਾ, ਪੁੱਤਰ ਜਾਂ ਧੀ, ਭਰਾ ਜਾਂ ਅਣਵਿਆਹੀ ਭੈਣ ਹੋਵੇ, ਤਾਂ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।

26ਉਸ ਦੇ ਸ਼ੁੱਧ ਹੋਣ ਤੋਂ ਬਾਅਦ, ਉਸਨੂੰ ਸੱਤ ਦਿਨ ਉਡੀਕ ਕਰਨੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.