ਹਿਜ਼ਕੀਏਲ 44

ਫਿਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਰਾਹੀਂ ਮੰਦਰ ਦੇ ਸਾਮ੍ਹਣੇ ਲੈ ਆਇਆ। ਮੈਂ ਦੇਖਿਆ ਅਤੇ ਯਾਹਵੇਹ ਦੀ ਮਹਿਮਾ ਨੂੰ ਯਾਹਵੇਹ ਦੇ ਮੰਦਰ ਨੂੰ ਭਰਦਾ ਦੇਖਿਆ, ਅਤੇ ਮੈਂ ਝੁਕ ਗਿਆ।

Ezekiel 44:4 (UKJV) Then brought he me the way of the north gate before the house: and I looked, and, behold, the glory of the LORD filled the house of the LORD: and I fell upon my face.

2ਯਾਹਵੇਹ ਨੇ ਮੈਨੂੰ ਕਿਹਾ, “ਇਹ ਦਰਵਾਜ਼ਾ ਬੰਦ ਰਹਿਣਾ ਹੈ। ਇਸ ਨੂੰ ਖੋਲ੍ਹਿਆ ਨਹੀਂ ਜਾਣਾ ਚਾਹੀਦਾ; ਕੋਈ ਵੀ ਇਸ ਵਿੱਚ ਦਾਖਲ ਨਹੀਂ ਹੋ ਸਕਦਾ। ਇਹ ਬੰਦ ਰਹਿਣਾ ਹੈ ਕਿਉਂਕਿ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਸ ਵਿੱਚ ਦਾਖਲ ਹੋਇਆ ਹੈ।

3ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਾਹਵੇਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।”

4ਫਿਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਰਾਹੀਂ ਮੰਦਰ ਦੇ ਸਾਮ੍ਹਣੇ ਲੈ ਆਇਆ। ਮੈਂ ਦੇਖਿਆ ਅਤੇ ਯਾਹਵੇਹ ਦੀ ਮਹਿਮਾ ਨੂੰ ਯਾਹਵੇਹ ਦੇ ਮੰਦਰ ਨੂੰ ਭਰਦਾ ਦੇਖਿਆ, ਅਤੇ ਮੈਂ ਝੁਕ ਗਿਆ।

5ਯਾਹਵੇਹ ਨੇ ਮੈਨੂੰ ਕਿਹਾ, “ਹੇ ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ, ਧਿਆਨ ਨਾਲ ਸੁਣ ਅਤੇ ਉਹਨਾਂ ਸਾਰੀਆਂ ਗੱਲਾਂ ਵੱਲ ਧਿਆਨ ਦਿਓ ਜੋ ਮੈਂ ਤੁਹਾਨੂੰ ਯਾਹਵੇਹ ਦੇ ਮੰਦਰ ਦੇ ਸਾਰੇ ਨਿਯਮਾਂ ਅਤੇ ਹਦਾਇਤਾਂ ਬਾਰੇ ਦੱਸਦਾ ਹਾਂ। ਮੰਦਰ ਦੇ ਪ੍ਰਵੇਸ਼ ਦੁਆਰ ਅਤੇ ਪਾਵਨ ਅਸਥਾਨ ਦੇ ਸਾਰੇ ਨਿਕਾਸ ਵੱਲ ਧਿਆਨ ਲਾ।

6ਵਿਦਰੋਹੀ ਇਸਰਾਏਲ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸਰਾਏਲ ਦੇ ਲੋਕੋ, ਤੁਹਾਡੇ ਘਿਣਾਉਣੇ ਕੰਮਾਂ ਲਈ ਕਾਫ਼ੀ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.