ਹਿਜ਼ਕੀਏਲ 46

“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਅੰਦਰਲੇ ਵੇਹੜੇ ਦਾ ਦਰਵਾਜ਼ਾ ਪੂਰਬ ਵੱਲ ਮੂੰਹ ਕਰ ਕੇ ਕੰਮ ਦੇ ਛੇ ਦਿਨਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ, ਪਰ ਸਬਤ ਦੇ ਦਿਨ ਅਤੇ ਨਵੇਂ ਚੰਦ ਦੇ ਦਿਨ ਖੋਲ੍ਹਿਆ ਜਾਣਾ ਚਾਹੀਦਾ ਹੈ।

Ezekiel 46:1 (UKJV) Thus says the Lord GOD; The gate of the inner court that looks toward the east shall be shut the six working days; but on the sabbath it shall be opened, and in the day of the new moon it shall be opened.

1“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਅੰਦਰਲੇ ਵੇਹੜੇ ਦਾ ਦਰਵਾਜ਼ਾ ਪੂਰਬ ਵੱਲ ਮੂੰਹ ਕਰ ਕੇ ਕੰਮ ਦੇ ਛੇ ਦਿਨਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ, ਪਰ ਸਬਤ ਦੇ ਦਿਨ ਅਤੇ ਨਵੇਂ ਚੰਦ ਦੇ ਦਿਨ ਖੋਲ੍ਹਿਆ ਜਾਣਾ ਚਾਹੀਦਾ ਹੈ।

2ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕਾਂ ਨੂੰ ਉਸ ਦੀ ਹੋਮ ਦੀ ਭੇਟ ਅਤੇ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੇ ਫਾਟਕ ਦੀ ਦਹਿਲੀਜ਼ ਉੱਤੇ ਮੱਥਾ ਟੇਕਣਾ ਹੈ ਅਤੇ ਫਿਰ ਬਾਹਰ ਜਾਣਾ ਹੈ, ਪਰ ਫਾਟਕ ਸ਼ਾਮ ਤੱਕ ਬੰਦ ਨਹੀਂ ਹੋਵੇਗਾ।

3ਸਬਤ ਦੇ ਦਿਨ ਅਤੇ ਨਵੇਂ ਚੰਦਰਮਾ ਤੇ ਦੇਸ਼ ਦੇ ਲੋਕਾਂ ਨੂੰ ਉਸ ਫਾਟਕ ਦੇ ਪ੍ਰਵੇਸ਼ ਦੁਆਰ ਤੇ ਯਾਹਵੇਹ ਦੀ ਹਜ਼ੂਰੀ ਵਿੱਚ ਅਰਾਧਨਾ ਕਰਨੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.