ਹਿਜ਼ਕੀਏਲ 47

ਬੇਰੋਥਾਹ ਅਤੇ ਸਿਬਰਾਈਮ (ਜੋ ਕਿ ਵਿਚਕਾਰ ਦੀ ਸਰਹੱਦ ਤੇ ਦੰਮਿਸ਼ਕ ਅਤੇ ਹਮਾਥ ਤੇ ਸਥਿਤ ਹੈ) ਹੇਥਲੋਨ ਸੜਕ ਤੋਂ ਲੰਘੇਗੀ, ਜਿੱਥੋਂ ਤੱਕ ਹਾਜੇਰ-ਹੱਤੀਕੋਨ, ਜੋ ਕਿ ਹੌਰਨ ਦੀ ਸਰਹੱਦ ਤੇ ਹੈ।

Ezekiel 47:16 (UKJV) Hamath, Berothah, Sibraim, which is between the border of Damascus and the border of Hamath; Hazarhatticon, which is by the coast of Hauran.

14ਤੁਸੀਂ ਇਸ ਨੂੰ ਉਨ੍ਹਾਂ ਵਿੱਚ ਬਰਾਬਰ ਵੰਡਣਾ ਹੈ। ਕਿਉਂਕਿ ਮੈਂ ਹੱਥ ਚੁੱਕ ਕੇ ਸਹੁੰ ਖਾਧੀ ਸੀ ਕਿ ਇਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਵਾਂਗਾ, ਇਹ ਧਰਤੀ ਤੁਹਾਡੀ ਵਿਰਾਸਤ ਬਣ ਜਾਵੇਗੀ।

15“ਇਹ ਧਰਤੀ ਦੀ ਹੱਦ ਹੋਵੇਗੀ: “ਉੱਤਰ ਵੱਲ ਇਹ ਮਹਾ ਸਾਗਰ ਤੋਂ ਲੋਬੋ-ਹਮਾਥ ਰਾਹੀਂ ਜ਼ੇਦਾਦ ਤੱਕ ਹੇਥਲੋਨ ਸੜਕ ਤੱਕ,

16ਬੇਰੋਥਾਹ ਅਤੇ ਸਿਬਰਾਈਮ (ਜੋ ਕਿ ਵਿਚਕਾਰ ਦੀ ਸਰਹੱਦ ਤੇ ਦੰਮਿਸ਼ਕ ਅਤੇ ਹਮਾਥ ਤੇ ਸਥਿਤ ਹੈ) ਹੇਥਲੋਨ ਸੜਕ ਤੋਂ ਲੰਘੇਗੀ, ਜਿੱਥੋਂ ਤੱਕ ਹਾਜੇਰ-ਹੱਤੀਕੋਨ, ਜੋ ਕਿ ਹੌਰਨ ਦੀ ਸਰਹੱਦ ਤੇ ਹੈ।

17ਇਹ ਸੀਮਾ ਸਮੁੰਦਰ ਤੋਂ ਲੈ ਕੇ ਦੰਮਿਸ਼ਕ ਦੀ ਉੱਤਰੀ ਸਰਹੱਦ ਦੇ ਨਾਲ ਹਜ਼ਰ-ਏਨਾਨ ਤੱਕ ਅਤੇ ਉੱਤਰ ਵੱਲ ਹਮਾਥ ਦੀ ਸਰਹੱਦ ਦੇ ਨਾਲ ਫੈਲੀ ਹੋਵੇਗੀ। ਇਹ ਉੱਤਰੀ ਸੀਮਾ ਹੋਵੇਗੀ।

18ਪੂਰਬ ਵਾਲੇ ਪਾਸੇ ਇਹ ਸੀਮਾ ਹੌਰਨ ਅਤੇ ਦੰਮਿਸ਼ਕ ਦੇ ਵਿਚਕਾਰ, ਯਰਦਨ ਦੇ ਨਾਲ-ਨਾਲ ਗਿਲਆਦ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ, ਮ੍ਰਿਤ ਸਾਗਰ ਤੱਕ ਅਤੇ ਤਾਮਰ ਤੱਕ ਚੱਲੇਗੀ, ਇਹ ਪੂਰਬੀ ਸੀਮਾ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.