ਹਿਜ਼ਕੀਏਲ 5

ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

Ezekiel 5:10 (UKJV) Therefore the fathers shall eat the sons in the midst of you, and the sons shall eat their fathers; and I will execute judgments in you, and the whole remnant of you will I scatter into all the winds.

8“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ।

9ਮੈਂ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਦੇ ਕਾਰਨ, ਮੈਂ ਤੇਰੇ ਨਾਲ ਉਹੀ ਕਰਾਂਗਾ ਜੋ ਮੈਂ ਪਹਿਲਾਂ ਕਦੇ ਨਹੀਂ ਕੀਤਾ ਅਤੇ ਨਾ ਕਦੇ ਫ਼ੇਰ ਕਰਾਂਗਾ।

10ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

11ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

12ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.