ਹਿਜ਼ਕੀਏਲ 5

ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

Ezekiel 5:11 (UKJV) Wherefore, as I live, says the Lord GOD; Surely, because you have defiled my sanctuary with all your detestable things, and with all yours abominations, therefore will I also diminish you; neither shall mine eye spare, neither will I have any pity.

9ਮੈਂ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਦੇ ਕਾਰਨ, ਮੈਂ ਤੇਰੇ ਨਾਲ ਉਹੀ ਕਰਾਂਗਾ ਜੋ ਮੈਂ ਪਹਿਲਾਂ ਕਦੇ ਨਹੀਂ ਕੀਤਾ ਅਤੇ ਨਾ ਕਦੇ ਫ਼ੇਰ ਕਰਾਂਗਾ।

10ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

11ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

12ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

13“ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.