ਹਿਜ਼ਕੀਏਲ 5

ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

Ezekiel 5:12 (UKJV) A third part of you shall die with the pestilence, and with famine shall they be consumed in the midst of you: and a third part shall fall by the sword round about you; and I will scatter a third part into all the winds, and I will draw out a sword after them.

10ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

11ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

12ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

13“ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।

14“ਮੈਂ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚ ਤੈਨੂੰ ਤਬਾਹੀ ਅਤੇ ਬਦਨਾਮੀ ਦਾ ਕਾਰਨ ਬਣਾ ਦਿਆਂਗਾ, ਸਾਰੇ ਲੰਘਣ ਵਾਲਿਆਂ ਦੀਆਂ ਨਜ਼ਰਾਂ ਵਿੱਚ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.